ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਹ ਕਿਤਾਬ ਅਜਿਹੇ ਉਪਰਾਲਿਆਂ ਦਾ ਹਿੱਸਾ ਹੈ , ਜੋ ਸੰਸਾਰ ਭਰ ਵਿੱਚ ਸਰਬੱਤ ਦੇ ਭਲੇ ਦੇ ਉਦੇਸ਼ ਲਈ ਗੁਰੂ ਸਾਹਿਬ ਦੇ ਉਪਦੇਸ਼ ਤੋਂ ਸੇਧ ਲੈ ਕੇ ਕੀਤੇ ਜਾ ਰਹੇ ਹਨ । ਗੁਰੂ ਸਾਹਿਬ ਦੀ ਸ਼ਤਾਬਦੀ ਮਨਾਉਂਦਿਆਂ ਇਸ ਕਿਤਾਬ ਦੇ ਰੂਪ ਵਿੱਚ ਵਿਦਵਾਨਾਂ ਦੀਆਂ ਲਿਖਤਾਂ ਅਤੇ ਸਤਿਕਾਰਤ ਸ਼ਖਸੀਅਤਾਂ ਦੇ ਸੰਦੇਸ਼ ਪ੍ਰਕਾਸ਼ਿਤ ਕੀਤੇ ਗਏ ਹਨ ।