ਇਸ ਪੁਸਤਕ ਵਿਚ ਗੁਰੂ ਤੇਗ਼ ਬਹਾਦਰ ਦੇ ਜੀਵਨ ਦੀਆਂ ਵਿਸ਼ੇਸ਼ ਘਟਨਾਵਾਂ, ਸਮਕਾਲੀ ਪ੍ਰਸਥਿਤੀਆਂ ਅਤੇ ਉਨ੍ਹਾਂ ਦੀ ਅਧਿਆਤਮਿਕ ਚਿੰਤਨ ਧਾਰਾ ਦਾ ਅਧਿਐਨ ਬਹੁਤ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ ਹੈ। ਇਸ ਵਿਚ ਗੁਰੂ ਤੇਗ਼ ਬਹਾਦਰ ਦੇ ਬਹੁਮੁਖੀ ਵਿਅਕਤਿਤਵ ਅਤੇ ਉਨ੍ਹਾਂ ਵਲੋਂ ਰਚਿਤ ਬਾਣੀ ਦੇ ਨਾਲ-ਨਾਲ ਉਨ੍ਹਾਂ ਦੀ ਵਾਰਤਕ ਰਚਨਾ ਬਾਰੇ ਵੀ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ ਹੈ। ਇਹ ਪੁਸਤਕ ਵਿਦਿਆਰਥੀਆਂ, ਖੋਜਾਰਥੀਆਂ ਅਤੇ ਆਮ ਪਾਠਕਾਂ ਲਈ ਲਾਹੇਵੰਦ ਹੋਵੇਗੀ।