ਇਸ ਕਿਤਾਬ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਨਮਸਾਖੀਆਂ ਵਿੱਚੋਂ ਸਭ ਤੋਂ ਪੁਰਾਤਨ ਪਰੰਪਰਾ ਦਾ ਪ੍ਰਤੀਨਿਧੱਤਵ ਕਰਨ ਵਾਲੀ ਬਹੁਤ ਹੀ ਦੁਰਲੱਭ ਅਤੇ ਕੀਮਤੀ ਹੱਥ-ਲਿਖਤ, ਜੋ ਭਾਸ਼ਾ ਵਿਭਾਗ ਪੰਜਾਬ ਦੀ ਲਾਇਬਰੇਰੀ ਵਿਚ ਸੁਰੱਖਿਅਤ ਹੈ, ਨੂੰ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਪਾਦਨ ਕਰ ਕੇ ਛਾਪਣਾ ਇਕ ਵਿਸ਼ੇਸ਼ ਉਪਰਾਲਾ ਹੈ । ਇਹ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦਾ ਇਕ ਬਹੁਤ ਮਹੱਤਵਪੂਰਨ ਸਰੋਤ ਹੈ, ਜਿਸ ਦਾ ਲਾਭ ਇਤਿਹਾਸਕਾਰਾਂ, ਧਰਮ ਅਧਿਐਨ ਦੇ ਵਿਦਿਆਰਥੀਆਂ ਅਤੇ ਪੰਜਾਬੀ ਸਾਹਿਤ ਦੇ ਖੋਜੀਆਂ ਨੂੰ ਜ਼ਰੂਰ ਪਹੁੰਚੇਗਾ ।