ਇਸ ਕਿਤਾਬ ਵਿਚ ਗੁਰਮਤਿ ਸੰਗੀਤ ਨਾਲ ਸਬੰਧਨ ਕੋਰਸਾਂ ਦੇ ਸਿਲੇਬਸ ਨੂੰ ਧਿਆਨ ਵਿਚ ਰੱਖਿਆ ਗਿਆ ਹੈ ਅਤੇ ਇਸ ਕਿਤਾਬ ਵਿਚ ਸਿੱਖ ਧਰਮ ਬਾਰੇ ਸੰਖੇਪ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਵਿਚ ਇਸ ਖੇਤਰ ਨਾਲ ਸਬੰਧਤ ਵਿਸ਼ੇਸ਼ਗਾਂ ਦੀ ਵਿਸ਼ੇਸ਼ਗਤਾ ਦਾ ਲਾਭ ਉਠਾਉਂਦੇ ਹੋਏ ਉਨ੍ਹਾਂ ਵਲੋਂ ਵੱਖ-ਵੱਖ ਵਿਸ਼ਿਆਂ ’ਤੇ ਲੇਖ ਲਿਖਵਾਏ ਅਤੇ ਉਨ੍ਹਾਂ ਨੂੰ ਇਸ ਪੁਸਤਕ ਵਿਚ ਪੇਸ਼ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਸਬੰਧਤ ਵਿਸ਼ੇ ਨਾਲ ਵਬਾਸਤਾ ਹੋ ਸਕਣ।