ਇਸ ਪੁਸਤਕ ਦਾ ਮੁੱਖ ਉਦੇਸ਼ ਗੁਰੂ ਗ੍ਰੰਥ ਸਾਹਿਬ ਦੀ ਸਮਕਾਲੀਨ ਸਾਰਥਕਤਾ ਅਤੇ ਪ੍ਰਾਸੰਗਿਕਤਾ ਨੂੰ ਉਜਾਗਰ ਕਰਨਾ ਹੈ। ਇਸ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਪਾਠਗਤ ਵਿਸ਼ੇਸ਼ਤਾਵਾਂ ਅਤੇ ਇਸ ਦੇ ਸਿਰਜਣਾਤਮਕ ਪ੍ਰਸੰਗ ਦਾ ਲੇਖਾ-ਜੋਖਾ ਕਰਦਿਆਂ ਇਸ ਮਹਾਂ-ਗ੍ਰੰਥ ਦੀ ਸੰਕਲਪਨਾ ਅਤੇ ਇਸਦੀ ਸਿਰਜਣਾ ਦੇ ਪਿਛੋਕੜ ਵਿਚ ਕਾਰਜਸ਼ੀਲ ਮੂਲ ਪ੍ਰੇਰਣਾ ਦੀ ਨਿਸ਼ਾਨਦੇਹੀ ਕਰਨ ਦਾ ਉਪਰਾਲਾ ਕੀਤਾ ਹੈ। ਇਸ ਵਿਚ ਸਮਕਾਲੀਨ ਪ੍ਰਾਸੰਗਿਕਤਾ ਦੇ ਮਸਲੇ ਨੂੰ ਸਿੱਧੇ ਤੌਰ ਤੇ ਸੰਬੋਧਿਤ ਹੈ। ਇਸ ਵਿਚ ਜੀਵਨ ਅਤੇ ਯਥਾਰਥ ਦੀਆਂ ਉਨ੍ਹਾਂ ਸਮਕਾਲੀ ਸਥਿਤੀਆਂ ਅਤੇ ਚੁਣੌਤੀਆਂ ਦੀ ਨਿਸ਼ਾਨਦੇਹੀ ਕਰਨ ਦਾ ਯਤਨ ਕੀਤਾ ਹੈ ਜੋ ਸਮੁੱਚੀ ਮਾਨਵ-ਜਾਤੀ ਨੂੰ ਦਰਪੇਸ਼ ਹਨ। ਇਸ ਖੇਤਰ ਵਿਚ ਕਾਰਜਸ਼ੀਲ ਵਿਦਵਾਨ, ਜਗਿਆਸੂ ਅਤੇ ਖੋਜਾਰਥੀ ਇਸ ਪੁਸਤਕ ਤੋਂ ਲਾਭ ਉਠਾਉਣਗੇ।