ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਕਾਰਜ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੁਆਰਾ ਸੰਪੂਰਨ ਹੋਇਆ । ਸੰਪਾਦਨਾ ਦੇ ਕਾਰਜ ਲਈ ਅੰਮ੍ਰਿਤਸਰ ਦੇ ਬਿਲਕੁਲ ਨਜ਼ਦੀਕ ਰਾਮਸਰ ਦੇ ਰਮਣੀਕ ਸਥਾਨ ਦੀ ਚੋਣ ਕੀਤੀ ਗਈ। ਇਸ ਪਵਿਤਰ ਗ੍ਰੰਥ ਨੂੰ ਲਿੱਖਣ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ ਅਤੇ 1604 ਈ. ਨੂੰ ਇਹ ਮਹਾਨ ਕਾਰਜ ਸੰਪੰਨ ਹੋਇਆ। ਇਸ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਇਸਦੇ ਪਹਿਲੇ ਗ੍ਰੰਥੀ ਵਜੋਂ ਥਾਪਿਆ ਗਿਆ। ਇਸ ਪੁਸਤਕ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਅਤੇ ਬਾਣੀਕਾਰ ਦੀ ਮੁੱਢਲੀ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਹੈ।